ਕੈਥੋਲਿਕ ਗਿਰਜਾਘਰ
From Wikipedia, the free encyclopedia
ਕੈਥੋਲਿਕ ਗਿਰਜਾਘਰ ਦੁਨੀਆ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ।[1] ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਕੈਥੋਲਿਕ ਗਿਰਜਾਘਰ ਦੁਨੀਆ ਦੇ ਸਭ ਤੋਂ ਪੁਰਾਣੇ ਸੰਸਥਾਨਾਂ ਵਿੱਚੋਂ ਹੈ ਅਤੇ ਇਸਨੇ ਪੱਛਮੀ ਸਭਿਅੱਤਾ ਦੇ ਇਤਿਹਾਸ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ।[2]